ਭਗਵੰਤ ਮਾਨ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਲੁਧਿਆਣਾ (ਮੋਹਣ ਸਿੰਘ) ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸਮੂਹ ਵਾਰਡਾਂ ‘ ਚ ਗਲੀਆਂ ਤੇ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਹਲਕੇ ਅਧੀਨ ਪੈਂਦੇ ਵਾਰਡ ਨੰ : 31 ‘ ਚ ਸਥਿੱਤ ਮੁਹੱਲਾ ਗਗਨ ਨਗਰ ਦੀ ਗਲੀ ਨੰ : 6 ਨੂੰ ਬਣਾਉਣ ਦਾ ਉਦਘਾਟਨ ਕਰਨ ਉਪਰੰਤ ਵੱਡੀ ਗਿਣਤੀ ‘ ਚ ਇਕੱਤਰ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਇਸ ਗਲੀ ਨੂੰ ਬਣਾਉਣ ਤੇ 62 ਲੱਖ 53 ਹਜ਼ਾਰ ਰੁਪਏ ਦੀ ਲਾਗਤ ਆਵੇਗੀ । ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਵਾਰਡ ਨੰ : 31 ‘ ਚ ਜਿੰਨੇ ਵੀ ਵਿਕਾਸ ਦੇ ਕੰਮ ਹੋਣ ਵਾਲੇ ਹਨ । ਉਨ੍ਹਾਂ ਨੂੰ ਵੀ ਇਕ – ਇਕ ਕਰ ਕੇ ਜਲਦ ਹੀ ਮੁਕੰਮਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜੇਕਰ ਹਲਕਾ ਵਾਸੀਆਂ ਨੇ ਮੇਰੇ ਤੇ ਵਿਸ਼ਵਾਸ ਕਰਕੇ ਮੈਨੂੰ ਵੱਡੀ ਗਿਣਤੀ ਨਾਲ ਜਿੱਤਾਕੇ ਵਿਧਾਨ ਸਭਾ ‘ ਚ ਭੇਜਿਆ ਹੈ ਤਾਂ ਜਿੱਤਣ ਤੋਂ ਉਪਰੰਤ ਮੈਂ ਵੀ ਤਹੱਈਆ ਕਰ ਲਿਆ ਸੀ ਕਿ ਮੈਂ ਹਲਕਾ ਵਾਸੀਆਂ ਦੀਆਂ ਆਸਾਂ ਤੇ ਉਮੀਦਾਂ ਤੇ ਖਰਾ ਉਤਰਾਂ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਢੰਡਾਰੀ ਵਿਖੇ ਪਹਿਲਾ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ । ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ । ਜਿਸ ਵਿੱਚ ਹਰ ਤਰ੍ਹਾਂ ਦੀ ਬੀਮਾਰੀ ਦਾ ਇਲਾਜ , ਲੈਬੋਰਟਰੀ ਦੇ ਟੈਸਟ ਅਤੇ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ । ਇਸ ਤੋਂ ਇਲਾਵਾ ਹੋਰ ਵੀ ਵੱਡੇ – ਵੱਡੇ ਪ੍ਰਾਜੈਕਟ ਹਲਕੇ ਵਿੱਚ ਲਿਆਂਦੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਦੇ ਪੂਰਨ ਸਹਿਯੋਗ ਸਦਕਾ ਹੀ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕਦਾ ਹੈ । ਇਸ ਮੌਕੇ ਤੇ ਸਰਬਜੀਤ ਸਿੰਘ ਸਰਬਾ , ਧਰਮਿੰਦਰ , ਪਰਮਿੰਦਰ ਸਿੰਘ ਗਿੱਲ , ਵਿਨੋਦ ਕੁਮਾਰ , ਨੂਰ ਅਹਿਮਦ , ਪਵਨ ਸਹਾਰਨ , ਭੋਲੀ ਪ੍ਰਧਾਨ , ਮਕਬੂਲ , ਹਰਪ੍ਰੀਤ ਸਿੰਘ ਪੀ . ਏ , ਪ੍ਰਮਿੰਦਰ ਸਿੰਘ ਸੌੰਦ ਜਗਦੇਵ ਸਿੰਘ ਧੁੰਨਾ ਆਦਿ ਵੀ ਹਾਜ਼ਰ ਸਨ ।
ਕੈਪਸ਼ਨ : ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਾਰਡ ਨੰ : 31 ਸਥਿੱਤ ਮੁਹੱਲਾ ਗਗਨ ਨਗਰ ਦੀ ਗਲੀ ਨੰ : 6 ਨੂੰ ਬਣਾਉਣ ਦਾ ਉਦਘਾਟਨ ਕਰਦੇ ਹੋਏ । ਉਨ੍ਹਾਂ ਨਾਲ ਦਿਖਾਈ ਦੇ ਰਹੇ ਹਨ ਵੱਡੀ ਗਿਣਤੀ ‘ ਚ ਮੁਹੱਲਾ ਨਿਵਾਸੀ ।